ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਜੀ
ਸਿੱਖ ਪੰਥ ਦੇ ਮਹਾਨ ਬੁਲਾਰੇ, ਦੂਰਅੰਦੇਸ਼ੀ, ਮਹਾਨ ਕਥਾਵਾਚਕ, ਬ੍ਰਹਮ ਗਿਆਨੀ, ਗਿਆਨ ਦੇ ਸਾਗਰ, ਮਹਾਨ ਵਿਗਿਆਨਕ, ਧਾਰਮਿਕ ਖੋਜੀ ਗਿਆਨੀ ਸੰਤ ਸਿੰਘ ਮਸਕੀਨ ਜੀ ਦਾ ਜਨਮ ੧੯੩੪ ਈਸਵੀ ਨੂੰ ਪਿਤਾ ਕਰਤਾਰ ਸਿੰਘ ਜੀ ਦੇ ਗ੍ਰਹਿ ਮਾਤਾ ਰਾਮ ਕੌਰ ਜੀ ਦੀ ਪਵਿਤ੍ਰ ਕੁੱਖ ਤੋਂ ਕਸਬਾ ਲੱਕ ਮਰਵਤ ਜ਼ਿਲ੍ਹਾ ਬੰਨੂ ਪਾਕਿਸਤਾਨ ਵਿਖੇ ਹੋਇਆ।
ਸੰਤ ਜੀ ਨੇ ਮੁੱਢਲੀ ਵਿੱਦਿਆ ਖ਼ਾਲਸਾ ਸਕੂਲ ਪਾਕਿਸਤਾਨ ਤੋਂ ਪ੍ਰਾਪਤ ਕੀਤੀ। ਉਪਰੰਤ ਗੌਰਮਿੰਟ ਹਾਈ ਸਕੂਲ ਵਿਚ ਦਾਖਲ ਹੋ ਗਏ, ਪਰ ੧੯੪੭ ਵਿੱਚ ਦੇਸ਼ ਦੀ ਵੰਡ ਹੋਣ ਕਾਰਨ ਮੈਟ੍ਰਿਕ ਦਾ ਇਮਤਿਹਾਨ ਨਾ ਦੇ ਸਕੇ। ਦੇਸ਼ ਦੀ ਵੰਡ ਤੋਂ ਬਾਅਦ ਗਿਆਨੀ ਸੰਤ ਸਿੰਘ ਜੀ ਮਸਕੀਨ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਵਿਖੇ ਵੱਸ ਗਏ।
ਗਿਆਨੀ ਜੀ ਰੁਚੀਆਂ ਦੀ ਪ੍ਰਬਲਤਾ ਦੇ ਕਾਰਨ ਧਾਰਮਿਕ #ਸੰਤ ਬਣ ਗਏ। ਬੈਜਨਾਥ ਧਾਮ ਤੇ ਕਟਕ ਆਦਿ ਥਾਵਾਂ ’ਤੇ ਸਾਧੂਆਂ ਨਾਲ ਵਿਚਰਦੇ ਰਹੇ।
ਸੰਤ ਜੀ ਨੇ ਨਿਰਮਲੇ_ਸੰਤ_ਗਿਆਨੀ_ਬਲਵੰਤ_ਸਿੰਘ_ਜੀ ਪਾਸੋਂ ਬ੍ਰਹਮ ਵਿੱਦਿਆ ਹਾਸਲ ਕੀਤੀ। ਸੰਤਾਂ ਦੀ ਸੰਗਤ ਸਦਕਾ ਕਥਾ ਕਰਨੀ ਆਰੰਭ ਕਰ ਦਿੱਤੀ।
ਸੰਤ ਸਿੰਘ ਮਸਕੀਨ ਜੀ ਗੁਰਮਤਿ ਦੇ ਧਾਰਨੀ ਹੋਣ ਦੇ ਨਾਲ-ਨਾਲ ਪੂਰਨ ਤਿਆਗੀ, ਸੰਜਮੀ, ਨਾਮਬਾਣੀ ਦੇ ਰਸੀਏ ਤੇ ਨਿਮਰਤਾ ਦੇ ਪੁੰਜ ਸਨ। ਆਪ ਜੀ ਦੀ ਕਥਾ ਵਿੱਚ ਇੰਨ੍ਹਾਂ ਰਸ ਸੀ ਕਿ ਦੂਰ-ਦੂਰ ਤੋਂ ਕਥਾ ਸੁਣਨ ਲਈ ਸੰਗਤਾਂ ਆਉਂਦੀਆਂ ਸਨ। ਆਪ ਜੀ ਦੇ ਕਥਾ ਕਰਨ ਦਾ ਢੰਗ ਆਮ ਕਥਾਕਾਰਾਂ ਨਾਲੋਂ ਨਿਵੇਕਲਾ ਸੀ। ਉਹ ਸੰਗਤਾਂ ਨੂੰ ਬਹੁਤ ਹੀ ਨਿਮਰਤਾ ਨਾਲ ਸਟੀਕ ਟਿੱਪਣੀਆਂ ਕਰਿਆ ਕਰਦੇ ਸਨ।
ਆਪ ਜੀ ਨੂੰ #ਮਸਕੀਨ ਲਕਬ "ਉਹ ਨਾਮ ਜੋ ਕਿਸੇ ਵਿਸ਼ੇਸ਼ ਗੁਣ ਜਾਂ ਸਤਿਕਾਰ ਸਦਕਾ ਪਿਆ ਹੋਵੇ" ਬਾਬਾ ਬਲਵੰਤ ਸਿੰਘ ਜੀ ਨੇ ਆਪ ਦਿੱਤਾ।
ਆਪ ਜੀ ਦਾ ਵਿਆਹ ਬੀਬੀ ਸੁੰਦਰ ਕੌਰ ਜੀ ਨਾਲ ੧੯੫੮ 'ਚ ਹੋਇਆ। ਆਪ ਜੀ ਨੇ ਗ੍ਰਹਿਸਥੀ ਜੀਵਨ ਦੇ ਨਾਲ-ਨਾਲ ਪ੍ਰਚਾਰ ਕਰਨ ਦਾ ਕੰਮ ਵੀ ਜਾਰੀ ਰੱਖਿਆ।
ਸੰਤ ਸਿੰਘ ਮਸਕੀਨ ਜੀ ਨੇ ੧੯੬੦ ਵਿੱਚ ਆਪਣੇ ਗ੍ਰਹਿ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ।
ਮਸਕੀਨ ਜੀ #ਗਿਆਨ_ਦੇ_ਭੰਡਾਰ ਸਨ। ਆਪ ਜੀ ਨੂੰ ਅੰਗਰੇਜ਼ੀ, ਪੰਜਾਬੀ, ਹਿੰਦੀ, ਉਰਦੂ, ਅਰਬੀ, ਫਾਰਸੀ ਭਾਸ਼ਾਵਾਂ ਦਾ ਗੂੜ੍ਹਾ ਗਿਆਨ ਸੀ।
ਆਪ ਜੀ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ_ਸਾਹਿਬ_ਜੀ, ਸਿੱਖ ਇਤਿਹਾਸ ਅਤੇ ਸਿੱਖ ਧਰਮ ਨਾਲ ਸਬੰਧਤ ਪੁਰਾਤਨ ਤੇ ਵਰਤਮਾਨ ਗ੍ਰੰਥਾਂ ਦਾ ਡੂੰਘਾ ਗਿਆਨ ਸੀ।
ਆਪ ਜੀ ਕਥਾ ਕਰਦੇ ਸਮੇਂ ਅਨੇਕਾਂ ਹੀ ਅਰਬੀ, ਫਾਰਸੀ ਦੇ ਸ਼ੇਅਰ ਪੇਸ਼ ਕਰਕੇ ਉਨ੍ਹਾਂ ਦੇ ਦ੍ਰਿਸ਼ਟਾਂਤ ਦੇ ਕੇ ਸਮਝਾਉਂਦੇ। ਆਪ ਜੀ ਨੇ ਦਸਮ ਗ੍ਰੰਥ, ਵੇਦ, ਉਪਨਿਸ਼ਦ ਅਤੇ ਹੋਰ ਸੰਸਕ੍ਰਿਤ ਸਾਹਿਤ ਦਾ ਮੁਤਾਲਿਆ ਕੀਤਾ ਹੋਇਆ ਸੀ। #ਡਾਕਟਰ_ਅਲਾਮਾ_ਇਕਬਾਲ, #ਮਿਰਜ਼ਾ_ਗਾਲਿਬ, #ਮੀਰ_ਤਕੀ_ਮੀਰ ਵਰਗੇ ਉਸਤਾਦ ਸ਼ਾਇਰਾਂ ਦੇ ਕਲਾਮ ਆਪ ਜੀ ਨੂੰ ਜ਼ੁਬਾਨੀ ਯਾਦ ਸੀ।
ਗਿਆਨੀ ਜੀ ਸਿੱਖ ਧਰਮ ਦੇ #ਇਨਸਾਈਕਲੋਪੀਡੀਆ ਸਨ। ਆਪ ਜੀ ਨੇ ਸਿੱਖ ਧਰਮ ਦੇ ਪ੍ਰਚਾਰ, ਪਸਾਰ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪੂਰੇ ਸੰਸਾਰ ਵਿੱਚ ਫੈਲਾਉਣ ਲਈ ਵਰਨਣਯੋਗ ਕੰਮ ਕੀਤਾ। ਆਪ ਜੀ ਨੇ ੫੦ ਸਾਲ ਤਕ ਦੇਸ਼ਾਂ-ਵਿਦੇਸ਼ਾਂ ਵਿਚ ਗੁਰਮਤਿ ਦਾ ਪ੍ਰਚਾਰ ਕੀਤਾ। ਆਪ ਜੀ ਨੇ ਆਪਣੀ ਗੱਲ ਨੂੰ ਬਹੁਤ ਹੀ ਸਰਲ ਤੇ ਸਾਦੇ ਸ਼ਬਦਾਂ ਵਿਚ ਅਤੇ ਵੱਖ-ਵੱਖ ਦ੍ਰਿਸ਼ਟਾਂਤ 'ਤੇ ਵਾਰ-ਵਾਰ ਗੱਲ ਕਰਕੇ ਦੱਸਣ ਦੀ ਨਿਵੇਕਲੀ ਸ਼ੈਲੀ ਵਿਕਸਤ ਕੀਤੀ ਹੋਈ ਸੀ। ਆਪ ਜੀ ਇਕ ਗੱਲ ਨੂੰ ਵਾਰ-ਵਾਰ ਕਰਦੇ ਤਾਂ ਜੋ ਸੰਗਤਾਂ ਨੂੰ ਉਨ੍ਹਾਂ ਦਾ ਦੱਸਿਆ ਨੁਕਤਾ ਸਮਝ ਆ ਸਕੇ। ਆਪ ਜੀ ਜੋ ਕਹਿੰਦੇ, ਉਸ ’ਤੇ ਅਮਲ ਵੀ ਕਰਦੇ ਸਨ। ਇਹੀ ਕਾਰਨ ਹੈ ਕਿ ਆਪ ਜੀ ਦੀ ਕਥਾ ਵਿਆਖਿਆ ਦਾ ਅਸਰ ਸੰਗਤਾਂ ਵਿਚ ਰਚ-ਮਿਚ ਜਾਂਦਾ ਸੀ।
ਆਪ ਜੀ ਦਾ ਲਿਬਾਸ ਬਹੁਦ ਸਾਦਾ ਸੀ। ਆਪ ਜੀ ਦੇਸ਼-ਵਿਦੇਸ਼ ਵਿੱਚ ਪ੍ਰਚਾਰ ਕਰਨ ਲਈ ਜਿੱਥੇ ਵੀ ਜਾਂਦੇ, ਰਿਹਾਇਸ਼ ਆਪਣੀ ਗੁਰਦੁਆਰੇ ਹੀ ਰੱਖਦੇ ਸਨ। ਪ੍ਰਸ਼ਾਦਾ ਵੀ ਗੁਰਦੁਆਰੇ ਦੇ ਲੰਗਰ ਵਿਚ ਹੀ ਛਕਦੇ ਸਨ। ਆਪ ਜੀ ਵੱਲੋਂ ਭਾਰਤ ਵਿਚ ਹਰ ਸਾਲ ਬਹੁਤ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਸਨ।
ਸੰਤ ਜੀ ਦਸਮੇਂ ਪਾਤਿਸ਼ਾਹ, ਧੰਨ ਧੰਨ ਸਾਹਿਬ #ਸ੍ਰੀ_ਗੁਰੂ_ਗੋਬਿੰਦ_ਸਿੰਘ_ਜੀ ਦੇ ਪ੍ਰਕਾਸ਼ ਦਿਹਾੜੇ ’ਤੇ #ਤਖਤ_ਸ੍ਰੀ_ਪਟਨਾ_ਸਾਹਿਬ ਵਿਖੇ, ਚੌਥੇ ਪਾਤਿਸ਼ਾਹ, ਧੰਨ ਧੰਨ ਸਾਹਿਬ #ਸ੍ਰੀ_ਗੁਰੂ_ਰਾਮਦਾਸ_ਜੀ ਦੇ ਆਗਮਨ ਗੁਰਪੁਰਬ ਅਤੇ ਦੀਵਾਲੀ ’ਤੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ #ਸੱਚਖੰਡ_ਸ੍ਰੀ_ਹਰਿਮੰਦਰ_ਸਾਹਿਬ ਅੰਮ੍ਰਿਤਸਰ ਅਤੇ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਚ ਸਵੇਰੇ ਸ਼ਾਮ ਕਥਾ ਅਤੇ ਗੁਰਬਾਣੀ ਦੀ ਵਿਆਖਿਆ ੪੦ ਸਾਲ ਤੋਂ ਕਰਦੇ ਰਹੇ ਹਨ।
ਮਸਕੀਨ ਜੀ ਜਿੱਥੇ ਚੰਗੇ ਬੁਲਾਰੇ ਸਨ, ਉਥੇ ਆਪ ਜੀ #ਕਲਮ_ਦੇ_ਧਨੀ ਵੀ ਸਨ। ਆਪ ਜੀ ਨੇ ਜਪੁ ਨੀਸਾਣ, ਗੁਰੂ ਚਿੰਤਨ, ਗੁਰੂ ਜੋਤੀ, ਬ੍ਰਹਮ ਗਿਆਨ, ਤੀਜਾ ਨੇਤਰ, ਪੰਜ ਤੱਤ, ਧਰਮ ਤੇ ਮਨੁੱਖ, ਮਸਕੀਨ ਜੀ ਦੇ ਲੈਕਚਰ ਸਮੇਤ ਇਕ ਦਰਜਨ ਤੋਂ ਵੀ ਵੱਧ #ਪੁਸਤਕਾਂ ਸਿੱਖ ਜਗਤ ਨੂੰ ਭੇਟ ਕੀਤੀਆਂ ਹਨ। ਆਪ ਜੀ ਦੇ ਲੈਕਚਰ ਕੈਸੇਟਾਂ ਅਤੇ ਸੀਡੀਜ਼ ਰਾਹੀਂ ਮਾਰਕੀਟ ਵਿਚ ਉਪਲਬਧ ਹਨ।
ਮਸਕੀਨ ਜੀ ਨੂੰ #ਪੰਥ_ਰਤਨ ਦੀ ਉਪਾਧੀ ਤੇ ਦੇਸ਼-ਵਿਦੇਸ਼ ਵਿਚ ਅਨੇਕਾਂ ਮਾਣ-ਸਨਮਾਨਾਂ ਨਾਲ ਸਨਮਾਨਤ ਕੀਤਾ ਗਿਆ।
੨੦ ਮਾਰਚ ੨੦੦੫ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਮਸਕੀਨ ਜੀ ਦੀ ਮੌਤ ਉਪਰੰਤ #ਗੁਰਮਤਿ_ਵਿੱਦਿਆ_ਮਾਰਤੰਡ ਦੀ ਉਪਾਧੀ ਨਾਲ ਨਿਵਾਜਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵੱਲੋਂ ਸਨਮਾਨ ਪੱਤਰ, ਤਸ਼ਤਰੀ, ਸਿਰੋਪਾਓ, ਸਿਰੀ ਸਾਹਿਬ ਨਾਲ ਮਸਕੀਨ ਜੀ ਦੀ ਧਰਮ ਪਤਨੀ ਬੀਬੀ ਸੁੰਦਰ ਕੌਰ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ #ਭਾਈ_ਗੁਰਦਾਸ_ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।
ਪੰਥ ਦੇ ਪ੍ਰਸਿੱਧ ਵਿਦਵਾਨ, ਕਥਾਵਾਚਕ, ਗਿਆਨੀ ਸੰਤ ਸਿੰਘ ਜੀ ਮਸਕੀਨ ਜੀ ੧੮ ਫਰਵਰੀ ੨੦੦੫ ਈਸਵੀ ਦਿਨ ਸ਼ੁੱਕਰਵਾਰ ਨੂੰ ੭੧ ਸਾਲ ਦੀ ਉਮਰ ਬਤੀਤ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ।